Surah Al-Jaathiya — Crouching
Surah Al-Jaathiya (Crouching) is chapter 45 of the Quran, with 37 verses. This page presents the Arabic text with a Punjabi translation, verse by verse.
حمٓ
ਹਾ. ਮੀਮ
Ayah 1تَنزِيلُ ٱلۡكِتَٰبِ مِنَ ٱللَّهِ ٱلۡعَزِيزِ ٱلۡحَكِيمِ
ਇਹ ਤਾਕਤਵਰ ਅਤੇ ਹਿਕਮਤ ਵਾਲੇ ਅੱਲਾਹ ਵੱਲੋਂ ਉਤਾਰੀ ਹੋਈ ਕਿਤਾਬ ਹੈ।
Ayah 2إِنَّ فِي ٱلسَّمَٰوَٰتِ وَٱلۡأَرۡضِ لَأٓيَٰتࣲ لِّلۡمُؤۡمِنِينَ
ਬੇਸ਼ੱਕ ਆਕਾਸ਼ਾਂ ਅਤੇ ਧਰਤੀ ਵਿਚ ਨਿਸ਼ਾਨੀਆਂ ਹਨ, ਈਮਾਨ ਵਾਲਿਆਂ ਲਈ।
Ayah 3وَفِي خَلۡقِكُمۡ وَمَا يَبُثُّ مِن دَآبَّةٍ ءَايَٰتࣱ لِّقَوۡمࣲ يُوقِنُونَ
ਤੁਹਾਡੀ ਰਚਨਾ ਅਤੇ ਜੀਵਧਾਰੀਆਂ ਵਿਚ ਜਿਹੜੇ ਉਸ ਨੇ ਧਰਤੀ ਤੇ ਫੈਲਾ ਰੱਖੇ ਹਨ। ਨਿਸ਼ਾਨੀਆਂ ਹਨ, ਉਨ੍ਹਾਂ ਲੋਕਾਂ ਲਈ ਜਿਹੜੇ ਭਰੋਸਾ ਰੱਖਦੇ ਹਨ।
Ayah 4وَٱخۡتِلَٰفِ ٱلَّيۡلِ وَٱلنَّهَارِ وَمَآ أَنزَلَ ٱللَّهُ مِنَ ٱلسَّمَآءِ مِن رِّزۡقࣲ فَأَحۡيَا بِهِ ٱلۡأَرۡضَ بَعۡدَ مَوۡتِهَا وَتَصۡرِيفِ ٱلرِّيَٰحِ ءَايَٰتࣱ لِّقَوۡمࣲ يَعۡقِلُونَ
ਰਾਤ ਅਤੇ ਦਿਨ ਦੇ ਆਉਣ ਜਾਣ ਵਿਚ ਅਤੇ ਉਸ ਦੇ ਰਿਜ਼ਕ ਵਿਚ ਜਿਹੜਾ ਅੱਲਾਹ ਨੇ ਆਕਾਸ਼ਾਂ ਵਿਚੋਂ ਉਤਾਰਿਆ, ਫਿਰ ਉਸ ਨਾਲ ਧਰਤੀ ਨੂੰ ਉਸ ਦੇ ਬੰਜਰ ਹੋ ਜਾਣ ਤੋਂ ਬਾਅਦ ਹਰੀ ਕਰ ਦਿੱਤਾ ਅਤੇ ਹਵਾਵਾਂ ਦੇ ਵਗਣ ਵਿਚ ਵੀ ਨਿਸ਼ਾਨੀਆਂ ਹਨ, ਉਨ੍ਹਾਂ ਲੋਕਾਂ ਲਈ ਜਿਹੜੇ ਮੱਤ ਰਖਦੇ ਹਨ।
Ayah 5تِلۡكَ ءَايَٰتُ ٱللَّهِ نَتۡلُوهَا عَلَيۡكَ بِٱلۡحَقِّۖ فَبِأَيِّ حَدِيثِۭ بَعۡدَ ٱللَّهِ وَءَايَٰتِهِۦ يُؤۡمِنُونَ
ਇਹ ਅੱਲਾਹ ਦੀਆਂ ਆਇਤਾਂ ਹਨ, ਜਿਨ੍ਹਾਂ ਨੂੰ ਅਸੀਂ ਸੱਚਾਈ ਦੇ ਨਾਲ ਤੁਹਾਨੂੰ ਸੁਣਾ ਰਹੇ ਹਾਂ। ਫਿਰ ਅੱਲਾਹ ਅਤੇ ਉਸ ਦੀਆਂ ਆਇਤਾਂ ਤੋਂ ਬਾਅਦ ਕਿਹੜੀ ਗੱਲ ਹੈ, ਜਿਸ ਤੇ ਉਹ ਈਮਾਨ ਲਿਆਉਣਗੇ।
Ayah 6وَيۡلࣱ لِّكُلِّ أَفَّاكٍ أَثِيمࣲ
ਹਰ ਉਸ ਬੰਦੇ ਲਈ ਖਰਾਬੀ ਹੈ ਜਿਹੜਾ ਝੂਠਾ ਤੇ ਪਾਪੀ ਹੋਵੇ।
Ayah 7يَسۡمَعُ ءَايَٰتِ ٱللَّهِ تُتۡلَىٰ عَلَيۡهِ ثُمَّ يُصِرُّ مُسۡتَكۡبِرࣰ ا كَأَن لَّمۡ يَسۡمَعۡهَاۖ فَبَشِّرۡهُ بِعَذَابٍ أَلِيمࣲ
ਜਿਹੜਾ ਅੱਲਾਹ ਦੀਆਂ ਆਇਤਾਂ ਨੂੰ ਸੁਣਦਾ ਹੈ, ਜਦੋਂ ਉਹ ਉਸ ਦੇ ਸਾਹਮਣੇ ਪੜ੍ਹੀਆਂ ਜਾਂਦੀਆਂ ਹਨ, ਫਿਰ ਉਹ ਹੰਕਾਰ ਦੇ ਨਾਲ ਅੜਿਆ ਰਹਿੰਦਾ ਹੈ। ਜਿਵੇਂ ਉਸ ਨੇ ਉਨ੍ਹਾਂ ਨੂੰ ਸੁਣਿਆ ਹੀ ਨਹੀਂ। ਤੁਸੀਂ ਉਸ ਨੂੰ ਇੱਕ ਦਰਦਨਾਕ ਸਜ਼ਾ ਦੀ ਖੂਸ਼ਖ਼ਬਰੀ ਦੇ ਦੇਵੋ।
Ayah 8وَإِذَا عَلِمَ مِنۡ ءَايَٰتِنَا شَيۡـًٔا ٱتَّخَذَهَا هُزُوًاۚ أُوْلَٰٓئِكَ لَهُمۡ عَذَابࣱ مُّهِينࣱ
ਅਤੇ ਜਦੋਂ ਉਹ ਸਾਡੀਆਂ ਆਇਤਾਂ ਵਿਚੋਂ ਕਿਸੇ ਚੀਜ਼ ਦੀ ਲਈ ਅਪਮਾਨਜਨਕ ਸਜ਼ਾ ਹੈ।
Ayah 9مِّن وَرَآئِهِمۡ جَهَنَّمُۖ وَلَا يُغۡنِي عَنۡهُم مَّا كَسَبُواْ شَيۡـࣰٔ ا وَلَا مَا ٱتَّخَذُواْ مِن دُونِ ٱللَّهِ أَوۡلِيَآءَۖ وَلَهُمۡ عَذَابٌ عَظِيمٌ
ਉਨ੍ਹਾਂ ਦੇ ਅੱਗੇ ਨਰਕ ਹੈ। ਅਤੇ ਜਿਹੜਾ ਕੁਝ ਉਨ੍ਹਾਂ ਨੇ ਕਮਾਇਆ, ਉਹ ਉਨ੍ਹਾਂ ਦੇ ਕੋਈ ਕੰਮ ਆਉਣ ਵਾਲਾ ਨਹੀਂ। ਅਤੇ ਨਾ ਉਹ ਜਿਨ੍ਹਾਂ ਨੂੰ ਅੱਲਾਹ ਤੋ ਬਿਨਾ ਪੂਜਨੀਕ ਬਣਾਇਆ ਹੈ। ਅਤੇ ਉਨ੍ਹਾਂ ਲਈ ਵੱਡੀ ਸਜ਼ਾ ਹੈ।
Ayah 10هَٰذَا هُدࣰ ىۖ وَٱلَّذِينَ كَفَرُواْ بِـَٔايَٰتِ رَبِّهِمۡ لَهُمۡ عَذَابࣱ مِّن رِّجۡزٍ أَلِيمٌ
ਇਹ ਨਸੀਹਤ ਹੈ, ਜਿਨ੍ਹਾਂ ਨੇ ਆਪਣੇ ਰੱਬ ਦੀਆਂ ਆਇਤਾਂ ਨੂੰ ਝੁਠਲਾਇਆ ਉਨ੍ਹਾਂ ਲਈ ਕਠੌਰ ਦਰਦਨਾਕ ਸਜ਼ਾ ਹੈ।
Ayah 11۞ٱللَّهُ ٱلَّذِي سَخَّرَ لَكُمُ ٱلۡبَحۡرَ لِتَجۡرِيَ ٱلۡفُلۡكُ فِيهِ بِأَمۡرِهِۦ وَلِتَبۡتَغُواْ مِن فَضۡلِهِۦ وَلَعَلَّكُمۡ تَشۡكُرُونَ
ਅੱਲਾਹ ਹੀ ਹੈ ਜਿਸਨੇ ਤੁਹਾਡੇ ਲਈ ਸਾਗਰ ਨੂੰ ਵੱਸ ਵਿਚ ਕਰ ਦਿੱਤਾ ਹੈ। ਤਾਂ ਕਿ ਉਸ ਦੇ ਹੁਕਮ ਨਾਲ ਉਸ ਵਿਚ ਕਿਸ਼ਤੀਆਂ ਚੱਲਣ, ਤਾਂ ਕਿ ਤੁਸੀਂ ਉਸ ਦੀ ਕਿਰਪਾ ਤਲਾਸ਼ ਕਰੋ ਅਤੇ ਤਾਂ ਜੋ ਤੁਸੀਂ ਸ਼ੁਕਰ ਗੁਜ਼ਾਰ ਹੋਵੋ।
Ayah 12وَسَخَّرَ لَكُم مَّا فِي ٱلسَّمَٰوَٰتِ وَمَا فِي ٱلۡأَرۡضِ جَمِيعࣰ ا مِّنۡهُۚ إِنَّ فِي ذَٰلِكَ لَأٓيَٰتࣲ لِّقَوۡمࣲ يَتَفَكَّرُونَ
ਅਤੇ ਉਸ ਨੇ ਆਪਣੇ ਵੱਲੋਂ ਆਕਾਸ਼ਾਂ ਅਤੇ ਧਰਤੀ ਦੀਆਂ ਸਪੂੰਰਨ ਚੀਜ਼ਾਂ ਨੂੰ ਤੁਹਾਡੇ ਵੱਸ ਵਿਚ ਕਰ ਦਿੱਤਾ ਹੈ। ਬੇਸ਼ੱਕ ਇਸ ਵਿਚ ਨਿਸ਼ਾਨੀਆਂ ਹਨ ਉਨ੍ਹਾਂ ਲੋਕਾਂ ਲਈ ਜਿਹੜੇ ਸੋਚਦੇ ਹਨ।
Ayah 13قُل لِّلَّذِينَ ءَامَنُواْ يَغۡفِرُواْ لِلَّذِينَ لَا يَرۡجُونَ أَيَّامَ ٱللَّهِ لِيَجۡزِيَ قَوۡمَۢا بِمَا كَانُواْ يَكۡسِبُونَ
ਈਮਾਨ ਵਾਲਿਆਂ ਨੂੰ ਆਖੋ, ਕਿ ਉਨ੍ਹਾਂ ਲੋਕਾਂ ਨੂੰ ਮੁਆਫ਼ ਕਰਨ ਜਿਹੜੇ ਅੱਲਾਹ ਦੇ ਦਿਨਾਂ ਦੀ ਉਮੀਦ ਨਹੀਂ ਰੱਖਦੇ। ਤਾਂ ਕਿ ਅੱਲਾਹ ਇੱਕ ਕੌਮ ਨੂੰ ਉਸ ਦੀ ਕਮਾਈ ਦਾ ਬਦਲਾ ਦੇਵੇ।
Ayah 14مَنۡ عَمِلَ صَٰلِحࣰ ا فَلِنَفۡسِهِۦۖ وَمَنۡ أَسَآءَ فَعَلَيۡهَاۖ ثُمَّ إِلَىٰ رَبِّكُمۡ تُرۡجَعُونَ
ਜਿਹੜਾ ਬੰਦਾ ਭਲੇ ਕਰਮ ਕਰੇਗਾ, ਉਸ ਦਾ ਲਾਭ ਉਸ ਲਈ ਹੀ ਹੈ। ਅਤੇ ਜਿਹੜਾ ਬੰਦਾ ਬੂਰੇ ਕੰਮ ਕਰੇਗਾ ਤਾਂ ਉਸ ਦੀ ਬਿਪਤਾ ਵੀ ਉਸ ਤੇ ਹੀ ਪਵੇਗੀ। ਫਿਰ ਤੁਸੀਂ ਆਪਣੇ ਰੱਬ ਵੱਲ ਮੌੜੇ ਜਾਵੋਗੇ।
Ayah 15وَلَقَدۡ ءَاتَيۡنَا بَنِيٓ إِسۡرَٰٓءِيلَ ٱلۡكِتَٰبَ وَٱلۡحُكۡمَ وَٱلنُّبُوَّةَ وَرَزَقۡنَٰهُم مِّنَ ٱلطَّيِّبَٰتِ وَفَضَّلۡنَٰهُمۡ عَلَى ٱلۡعَٰلَمِينَ
ਅਤੇ ਅਸੀਂ ਇਸਰਾਈਲ ਦੀ ਔਲਾਦ ਨੂੰ ਕਿਤਾਬ ਅਤੇ ਹੁਕਮ (ਨਿਰਣਾ ਕਰਨ ਦੀ ਤਾਕਤ) ਤੇ ਪੈਗੰਬਰੀ ਪ੍ਰਦਾਨ ਕੀਤੀ ਅਤੇ ਉਨ੍ਹਾਂ ਨੂੰ ਪਵਿੱਤਰ ਰਿਜ਼ਕ ਬਖਸ਼ਿਆ ਅਤੇ ਅਸੀਂ' ਉਨ੍ਹਾਂ ਨੂੰ ਸੰਸਾਰ ਵਾਲਿਆਂ ਤੇ ਉੱਤਮਤਾ ਬਖਸ਼ੀ।
Ayah 16وَءَاتَيۡنَٰهُم بَيِّنَٰتࣲ مِّنَ ٱلۡأَمۡرِۖ فَمَا ٱخۡتَلَفُوٓاْ إِلَّا مِنۢ بَعۡدِ مَا جَآءَهُمُ ٱلۡعِلۡمُ بَغۡيَۢا بَيۡنَهُمۡۚ إِنَّ رَبَّكَ يَقۡضِي بَيۡنَهُمۡ يَوۡمَ ٱلۡقِيَٰمَةِ فِيمَا كَانُواْ فِيهِ يَخۡتَلِفُونَ
ਅਤੇ ਅਸੀਂ ਉਨ੍ਹਾਂ ਨੂੰ ਦੀਨ ਦੇ ਸਬੰਧ ਵਿਚ ਪ੍ਰਤੱਖ ਪ੍ਰਮਾਣ ਦਿੱਤੇ। ਫਿਰ ਉਨ੍ਹਾਂ ਨੇ ਆਪਸੀ ਹੱਠ ਧਰਮੀ ਨਾਲ ਮੱਤਭੇਦ ਕੀਤੇ। ਪਰੰਤੂ (ਉਹ ਵੀ) ਇਸ ਤੋਂ ਬਾਅਦ ਕਿ ਉਨ੍ਹਾਂ ਦੇ ਕੋਲ ਗਿਆਨ ਆ ਚੁੱਕਿਆ ਸੀ। ਬੇਸ਼ੱਕ ਤੇਰਾ ਰੱਬ ਕਿਆਮਤ ਦੇ ਦਿਨ ਉਨ੍ਹਾਂ ਦੇ ਵਿਚਕਾਰ ਫ਼ੈਸਲਾ ਕਰ ਦੇਵੇਗਾ, ਉਨ੍ਹਾਂ ਚੀਜ਼ਾਂ ਦੇ ਸੰਬੰਧ ਵਿਚ ਜਿਨ੍ਹਾਂ ਸ਼ਾਰੇ ਉਹ ਆਪਿਸ ਵਿਚ ਮੱਤਭੇਦ ਕਰਦੇ ਸਨ।
Ayah 17ثُمَّ جَعَلۡنَٰكَ عَلَىٰ شَرِيعَةࣲ مِّنَ ٱلۡأَمۡرِ فَٱتَّبِعۡهَا وَلَا تَتَّبِعۡ أَهۡوَآءَ ٱلَّذِينَ لَا يَعۡلَمُونَ
ਫਿਰ ਅਸੀਂ ਤੁਹਾਨੂੰ ਦੀਨ ਦੇ ਇੱਕ ਸਪੱਸ਼ਟ ਰਾਹ ਤੇ ਸਥਾਪਿਤ ਕੀਤਾ। ਤੁਸੀਂ ਉਸ ਤੇ ਹੀ ਚੱਲੋ। ਅਤੇ ਉਨ੍ਹਾਂ ਲੋਕਾਂ ਦੀਆਂ ਇੱਛਾਵਾਂ ਦਾ ਪਾਲਣ ਨਾ ਕਰੋ ਜਿਹੜੇ ਗਿਆਨ ਨਹੀਂ ਰੱਖਦੇ।
Ayah 18إِنَّهُمۡ لَن يُغۡنُواْ عَنكَ مِنَ ٱللَّهِ شَيۡـࣰٔ اۚ وَإِنَّ ٱلظَّٰلِمِينَ بَعۡضُهُمۡ أَوۡلِيَآءُ بَعۡضࣲۖ وَٱللَّهُ وَلِيُّ ٱلۡمُتَّقِينَ
ਇਹ ਲੋਕ ਅੱਲਾਹ ਦੇ ਮੁਕਾਬਲੇ ਵਿਚ ਤੁਹਾਡੇ ਕੁਝ ਕੰਮ ਨਹੀ ਆ ਸਕਦੇ। ਅਤੇ ਜ਼ਾਲਿਮ ਲੋਕ ਇੱਕ ਦੂਜੇ ਦੇ ਮਿੱਤਰ ਹਨ। ਅਤੇ ਭੈ ਰੱਖਣ ਵਾਲਿਆਂ ਦਾ ਮਿੱਤਰ ਅੱਲਾਹ ਹੈ।
Ayah 19هَٰذَا بَصَٰٓئِرُ لِلنَّاسِ وَهُدࣰ ى وَرَحۡمَةࣱ لِّقَوۡمࣲ يُوقِنُونَ
ਇਹ ਲੋਕਾਂ ਲਈ ਬਿਬੇਕ ਦੀਆਂ ਗੱਲਾਂ ਹਨ। ਨਸੀਹਤ ਅਤੇ ਰਹਿਮਤ ਉਨ੍ਹਾਂ ਲੋਕਾਂ ਲਈ ਹਨ, ਜਿਹੜੇ ਵਿਸ਼ਵਾਸ਼ ਕਰਨ।
Ayah 20أَمۡ حَسِبَ ٱلَّذِينَ ٱجۡتَرَحُواْ ٱلسَّيِّـَٔاتِ أَن نَّجۡعَلَهُمۡ كَٱلَّذِينَ ءَامَنُواْ وَعَمِلُواْ ٱلصَّٰلِحَٰتِ سَوَآءࣰ مَّحۡيَاهُمۡ وَمَمَاتُهُمۡۚ سَآءَ مَا يَحۡكُمُونَ
ਕੀ ਉਹ ਲੋਕ ਜਿਨ੍ਹਾਂ ਨੇ ਮਾੜੇ ਕੰਮ ਕੀਤੇ ਹਨ, ਉਹ ਸਮਝਦੇ ਹਨ ਕਿ ਅਸੀਂ ਉਨ੍ਹਾਂ ਲੋਕਾਂ ਨੂੰ ਉਨ੍ਹਾਂ ਵਰਗਾ ਕਰ ਦੇਵਾਂਗੇ, ਜਿਨ੍ਹਾਂ ਨੇ ਈਮਾਨ ਲਿਆਂਦਾ ਅਤੇ ਭਲੇ ਕਰਮ ਕੀਤੇ। ਉਨ੍ਹਾਂ ਸਾਰਿਆਂ ਦਾ ਜਿਉਣਾ ਮਰਨਾ ਬਰਾਬਰ ਹੋ ਜਾਵੇ। ਬਹੁਤ ਮਾੜਾ ਫ਼ੈਸਲਾ ਹੈ, ਜਿਹੜਾ ਉਹ ਕਰ ਰਹੇ ਹਨ।
Ayah 21وَخَلَقَ ٱللَّهُ ٱلسَّمَٰوَٰتِ وَٱلۡأَرۡضَ بِٱلۡحَقِّ وَلِتُجۡزَىٰ كُلُّ نَفۡسِۭ بِمَا كَسَبَتۡ وَهُمۡ لَا يُظۡلَمُونَ
ਅਤੇ ਅੱਲਾਹ ਨੇ ਆਕਾਸ਼ਾਂ ਅਤੇ ਧਰਤੀ ਨੂੰ ਯੋਜਨਾ ਦੇ ਨਾਲ ਪੈਦਾ ਕੀਤਾ ਤਾਂ ਕਿ ਹਰੇਕ ਬੰਦੇ ਨੂੰ ਉਸ ਦੇ ਕੀਤੇ ਦਾ ਬਦਲਾ ਦਿੱਤਾ ਜਾਵੇ। ਅਤੇ ਉਨ੍ਹਾਂ ਤੇ ਕੋਈ ਜ਼ੁਲਮ ਨਹੀਂ ਹੋਵੇਗਾ।
Ayah 22أَفَرَءَيۡتَ مَنِ ٱتَّخَذَ إِلَٰهَهُۥ هَوَىٰهُ وَأَضَلَّهُ ٱللَّهُ عَلَىٰ عِلۡمࣲ وَخَتَمَ عَلَىٰ سَمۡعِهِۦ وَقَلۡبِهِۦ وَجَعَلَ عَلَىٰ بَصَرِهِۦ غِشَٰوَةࣰ فَمَن يَهۡدِيهِ مِنۢ بَعۡدِ ٱللَّهِۚ أَفَلَا تَذَكَّرُونَ
ਕੀ ਤੁਸੀਂ ਉਸ ਬੰਦੇ ਨੂੰ ਦੇਖਿਆ, ਜਿਸ ਨੇ ਆਪਣੀ ਇੱਛਾ ਨੂੰ ਆਪਣਾ ਪੂਜ ਬਣਾ ਰੱਖਿਆ ਹੈ। ਅਤੇ ਅੱਲਾਹ ਨੇ ਉਸ ਦੇ ਗਿਆਨ ਦੇ ਬਾਵਜੂਦ ਉਸ ਨੂੰ ਕੁਰਾਹੇ ਪਾ ਦਿੱਤਾ ਹੈ। ਅਤੇ ਉਸ ਦੇ ਕੰਨ ਅਤੇ ਉਸ ਦੇ ਦਿਲ ਤੇ ਮੁਹਰ ਲਗਾ ਦਿੱਤੀ ਹੈ ਅਤੇ ਉਸ ਦੀਆਂ ਅੱਖਾਂ ਤੇ ਪਰਦਾ ਪਾ ਦਿੱਤਾ ਹੈ। ਤਾਂ ਅਜਿਹੇ ਬੰਦੇ ਨੂੰ ਕੌਣ ਨਸੀਹਤ ਦੇ ਸਕਦਾ ਹੈ। ਇਸ ਤੋਂ ਬਾਅਦ ਕਿ ਅੱਲਾਹ ਨੇ ਉਸ ਨੂੰ ਭਟਕਾ ਦਿੱਤਾ ਹੋਵੇ। ਕੀ ਤੁਸੀਂ ਧਿਆਨ ਨਹੀਂ ਦਿੰਦੇ।
Ayah 23وَقَالُواْ مَا هِيَ إِلَّا حَيَاتُنَا ٱلدُّنۡيَا نَمُوتُ وَنَحۡيَا وَمَا يُهۡلِكُنَآ إِلَّا ٱلدَّهۡرُۚ وَمَا لَهُم بِذَٰلِكَ مِنۡ عِلۡمٍۖ إِنۡ هُمۡ إِلَّا يَظُنُّونَ
ਅਤੇ ਉਹ ਆਖਦੇ ਹਨ, ਕਿ ਸਾਡੇ ਇਸ ਸੰਸਾਰ ਦੇ ਜੀਵਨ ਤੋਂ ਸ਼ਿਨਾ ਕੋਈ ਹੋਰ ਜੀਵਨ ਨਹੀਂ। ਅਸੀਂ ਮਰਦੇ ਹਾਂ ਅਤੇ ਜੀਊਂਦੇ ਹਾਂ ਅਤੇ ਸਾਨੂੰ ਤਾਂ ਸਿਰਫ਼ (ਸਮੇਂ ਵਾ) ਕਾਲ ਚੱਕਰ ਹੀ ਨਾਸ਼ ਕਰਦਾ ਹੈ। ਅਤੇ ਉਨ੍ਹਾਂ ਨੂੰ ਇਸ ਸੰਬੰਧ ਵਿਚ ਕੋਈ ਗਿਆਨ ਨਹੀਂ। ਉਹ ਸਿਰਫ਼ ਕਲਪਨਾ ਦੇ ਆਧਾਰ ਤੇ ਅਜਿਹਾ ਆਖਦੇ ਹਨ।
Ayah 24وَإِذَا تُتۡلَىٰ عَلَيۡهِمۡ ءَايَٰتُنَا بَيِّنَٰتࣲ مَّا كَانَ حُجَّتَهُمۡ إِلَّآ أَن قَالُواْ ٱئۡتُواْ بِـَٔابَآئِنَآ إِن كُنتُمۡ صَٰدِقِينَ
ਅਤੇ ਜਦੋਂ' ਉਨ੍ਹਾਂ ਨੂੰ ਸਾਡੀਆਂ ਸਪੱਸ਼ਟ ਆਇਤਾਂ ਸੁਣਾਈਆਂ ਜਾਂਦੀਆਂ ਹਨ, ਤਾਂ ਉਨ੍ਹਾਂ ਦੇ ਕੋਲ ਇਸ ਤੋਂ ਬਿਨਾ ਕੋਈ ਤਰਕ ਨਹੀਂ ਹੁੰਦਾ, ਕਿ ਸਾਡੇ ਪਿਉ- ਦਾਦਿਆਂ ਨੂੰ ਜਿਉਂਦੇ ਕਰਕੇ ਲਿਆਉ, ਜੇਕਰ ਤੁਸੀਂ ਸੱਚੇ ਹੋ।
Ayah 25قُلِ ٱللَّهُ يُحۡيِيكُمۡ ثُمَّ يُمِيتُكُمۡ ثُمَّ يَجۡمَعُكُمۡ إِلَىٰ يَوۡمِ ٱلۡقِيَٰمَةِ لَا رَيۡبَ فِيهِ وَلَٰكِنَّ أَكۡثَرَ ٱلنَّاسِ لَا يَعۡلَمُونَ
ਆਖੋ, ਕਿ ਅੱਲਾਹ ਹੀ ਤੁਹਾਨੂੰ ਜੀਵਤ ਕਰਦਾ ਹੈ, ਫਿਰ ਉਹ ਤੁਹਾਨੂੰ ਮਾਰਦਾ ਹੈ। ਫਿਰ ਉਹ ਕਿਆਮਤ ਦੇ ਦਿਨ ਤੁਹਾਨੂੰ ਇਕੱਠਿਆਂ ਕਰੇਗਾ। ਇਸ ਵਿਚ ਕੋਈ ਸ਼ੱਕ ਨਹੀਂ, ਪਰੰਤੂ ਜ਼ਿਆਦਾਤਰ ਲੋਕ ਨਹੀਂ ਸਮਝਦੇ।
Ayah 26وَلِلَّهِ مُلۡكُ ٱلسَّمَٰوَٰتِ وَٱلۡأَرۡضِۚ وَيَوۡمَ تَقُومُ ٱلسَّاعَةُ يَوۡمَئِذࣲ يَخۡسَرُ ٱلۡمُبۡطِلُونَ
ਅਤੇ ਅੱਲਾਹ ਹੀ ਦਾ ਸਾਮਰਾਜ ਹੈ ਆਕਾਸ਼ਾਂ ਅਤੇ ਧਰਤੀ ਅਤੇ ਜਿਸ ਵਿਨ ਕਿਆਮਤ ਆਵੇਗੀ, ਉਸ ਦਿਨ ਝੂਠ ਨੂੰ ਮੰਨਣ ਵਾਲੇ ਘਾਟੇ ਵਿਚ ਪੈਣਗੇ।
Ayah 27وَتَرَىٰ كُلَّ أُمَّةࣲ جَاثِيَةࣰۚ كُلُّ أُمَّةࣲ تُدۡعَىٰٓ إِلَىٰ كِتَٰبِهَا ٱلۡيَوۡمَ تُجۡزَوۡنَ مَا كُنتُمۡ تَعۡمَلُونَ
ਅਤੇ ਤੂਸੀ' ਦੇਖੋਗੇ ਕਿ ਹਰੇਕ ਵਰਗ ਆਪਣੇ ਗੋਡਿਆਂ ਭਾਰ ਡਿੱਗ ਪਵੇਗਾ। ਹਰੇਕ ਵਰਗ ਆਪਣੇ ਕਰਮ ਪੱਤਰਾਂ ਵੱਲ ਸੱਦਿਆ ਜਾਵੇਗਾ। ਅੱਜ ਤੁਹਾਨੂੰ ਉਸ ਕਰਮ ਦਾ ਫ਼ਲ ਦਿੱਤਾ ਜਾਵੇਗਾ ਜਿਹੜੇ ਤੁਸੀਂ ਕਰਦੇ ਸਨ।
Ayah 28هَٰذَا كِتَٰبُنَا يَنطِقُ عَلَيۡكُم بِٱلۡحَقِّۚ إِنَّا كُنَّا نَسۡتَنسِخُ مَا كُنتُمۡ تَعۡمَلُونَ
ਇਹ ਸਾਡੀ ਕਿਤਾਬ ਹੈ ਜਿਹੜੀ ਤੁਹਾਡੇ ਉੱਪਰ ਠੀਕ ਠੀਕ ਗਵਾਹੀ ਦੇ ਰਹੀ ਹੈ। ਅਸੀਂ ਲਿਖਵਾਉਂਦੇ ਜਾ ਰਹੇ ਸਨ ਜਿਹੜਾ ਕੁਝ ਤੁਸੀਂ ਕਰਦੇ ਸੀ।
Ayah 29فَأَمَّا ٱلَّذِينَ ءَامَنُواْ وَعَمِلُواْ ٱلصَّٰلِحَٰتِ فَيُدۡخِلُهُمۡ رَبُّهُمۡ فِي رَحۡمَتِهِۦۚ ذَٰلِكَ هُوَ ٱلۡفَوۡزُ ٱلۡمُبِينُ
ਸੋ ਜਿਹੜੇ ਲੋਕ ਈਮਾਨ ਲਿਆਏ ਅਤੇ ਜਿਨ੍ਹਾਂ ਨੇ ਚੰਗੇ ਕਰਮ ਕੀਤੇ, ਤਾਂ ਉਨ੍ਹਾਂ ਦਾ ਰੱਬ ਉਨ੍ਹਾਂ ਨੂੰ ਆਪਣੀ ਰਹਿਮਤ ਵਿਚ ਦਾਖ਼ਿਲ ਕਰੇਗਾ। ਇਹ ਹੀ ਵੱਡੀ ਸਫ਼ਲਤਾ ਹੈ।
Ayah 30وَأَمَّا ٱلَّذِينَ كَفَرُوٓاْ أَفَلَمۡ تَكُنۡ ءَايَٰتِي تُتۡلَىٰ عَلَيۡكُمۡ فَٱسۡتَكۡبَرۡتُمۡ وَكُنتُمۡ قَوۡمࣰ ا مُّجۡرِمِينَ
ਅਤੇ ਜਿਨ੍ਹਾਂ ਨੇ ਇਨਕਾਰ ਕੀਤਾ (ਉਨ੍ਹਾਂ ਨੂੰ ਕਿਹਾ ਜਾਵੇਗਾ) ਕੀ ਤੁਹਾਨੂੰ ਮੇਰੀਆਂ ਆਇਤਾਂ ਪੜ੍ਹ ਕੇ ਨਹੀਂ ਸੁਣਾਈਆਂ ਜਾਂਦੀਆਂ ਸਨ। ਤਾਂ ਤੁਸੀਂ ਹੰਕਾਰ ਕੀਤਾ ਅਤੇ ਤੁਸੀਂ ਅਪਰਾਧੀ ਲੋਕ ਸੀ।
Ayah 31وَإِذَا قِيلَ إِنَّ وَعۡدَ ٱللَّهِ حَقࣱّ وَٱلسَّاعَةُ لَا رَيۡبَ فِيهَا قُلۡتُم مَّا نَدۡرِي مَا ٱلسَّاعَةُ إِن نَّظُنُّ إِلَّا ظَنࣰّ ا وَمَا نَحۡنُ بِمُسۡتَيۡقِنِينَ
ਅਤੇ ਜਦੋਂ ਕਿਹਾ ਜਾਂਦਾ ਸੀ ਕਿ ਅੱਲਾਹ ਦਾ ਵਾਅਦਾ ਸੱਚਾ ਹੈ ਅਤੇ ਕਿਆਮਤ ਵਿਚ ਕੋਈ ਸ਼ੱਕ ਨਹੀਂ। ਤਾਂ ਤੁਸੀਂ ਆਖਦੇ ਸੀ ਕਿ ਅਸੀਂ ਨਹੀਂ ਜਾਣਦੇ ਕਿ ਕਿਆਮਤ ਕੀ ਚੀਜ਼ ਹੈ। ਅਸੀਂ ਤਾਂ ਸਿਰਫ਼ ਇੱਕ ਭਰਮ ਜਿਹਾ ਰੱਖਦੇ ਹਾਂ। ਅਤੇ ਅਸੀ' ਇਸ ਉੱਪਰ ਭਰੋਸਾ ਕਰਨ ਵਾਲੇ ਨਹੀਂ।
Ayah 32وَبَدَا لَهُمۡ سَيِّـَٔاتُ مَا عَمِلُواْ وَحَاقَ بِهِم مَّا كَانُواْ بِهِۦ يَسۡتَهۡزِءُونَ
ਅਤੇ ਉਨ੍ਹਾਂ ਤੇ ਉਨ੍ਹਾਂ ਦੇ ਕਰਮਾਂ ਦੀਆਂ ਬੁਰਾਈਆਂ ਪ੍ਰਗਟ ਹੋ ਜਾਣਗੀਆਂ ਅਤੇ ਉਹ ਚੀਜ਼ ਉਨ੍ਹਾਂ ਨੂੰ ਘੇਰ ਲਵੇਗੀ। ਜਿਸ ਦਾ ਉਹ ਮਜ਼ਾਕ ਬਣਾਉਂਦੇ ਸਨ।
Ayah 33وَقِيلَ ٱلۡيَوۡمَ نَنسَىٰكُمۡ كَمَا نَسِيتُمۡ لِقَآءَ يَوۡمِكُمۡ هَٰذَا وَمَأۡوَىٰكُمُ ٱلنَّارُ وَمَا لَكُم مِّن نَّٰصِرِينَ
ਅਤੇ ਆਖਿਆ ਜਾਵੇਗਾ ਕਿ ਅੱਜ ਅਸੀਂ ਤੁਹਾਨੂੰ ਭੁਲਾ ਦੇਵਾਂਗੇ, ਜਿਸ ਤਰਾਂ ਤੁਸੀਂ ਆਪਣੇ ਉਸ ਦਿਨ (ਕਿਆਮਤ) ਦੇ ਆਉਣ ਨੂੰ ਭੂਲਾ ਰੱਖਿਆ ਹੈ। ਤੁਹਾਡਾ ਟਿਕਾਣਾ ਅੱਗ ਹੈ ਅਤੇ ਕੋਈ ਤੁਹਾਡਾ ਸਹਾਇਕ ਨਹੀਂ।
Ayah 34ذَٰلِكُم بِأَنَّكُمُ ٱتَّخَذۡتُمۡ ءَايَٰتِ ٱللَّهِ هُزُوࣰ ا وَغَرَّتۡكُمُ ٱلۡحَيَوٰةُ ٱلدُّنۡيَاۚ فَٱلۡيَوۡمَ لَا يُخۡرَجُونَ مِنۡهَا وَلَا هُمۡ يُسۡتَعۡتَبُونَ
ਇਹ ਇਸ ਕਾਰਨ ਕਿ ਤੁਸੀਂ ਅੱਲਾਹ ਦੀਆਂ ਆਇਤਾਂ ਦਾ ਮਜ਼ਾਕ ਕੀਤਾ। ਅਤੇ ਦੁਨਿਆਵੀ ਦੇ ਜੀਵਨ ਨੇ ਤੁਹਾਨੂੰ ਧੋਖੇ ਵਿਚ ਪਾ ਰੱਖਿਆ ਹੈ। ਸੋ ਅੱਜ ਉਹ ਉਸ ਵਿਚੋਂ' ਕੱਢੇ ਜਾਣਗੇ। ਅਤੇ ਉਨ੍ਹਾਂ ਦੀ ਮੁਆਫ਼ੀ ਵੀ ਸਵੀਕਾਰ ਨਹੀਂ ਕੀਤੀ ਜਾਵੇਗੀ।
Ayah 35فَلِلَّهِ ٱلۡحَمۡدُ رَبِّ ٱلسَّمَٰوَٰتِ وَرَبِّ ٱلۡأَرۡضِ رَبِّ ٱلۡعَٰلَمِينَ
ਇਸ ਲਈ ਸਾਰੀ ਪ੍ਰਸੰਸਾ ਅੱਲਾਹ ਲਈ ਹੈ, ਜਿਹੜਾ ਆਕਾਸ਼ਾਂ, ਧਰਤੀ ਅਤੇ ਸਾਰੇ ਸੰਸਾਰ ਦਾ ਪਾਲਣਹਾਰ ਹੈ।
Ayah 36وَلَهُ ٱلۡكِبۡرِيَآءُ فِي ٱلسَّمَٰوَٰتِ وَٱلۡأَرۡضِۖ وَهُوَ ٱلۡعَزِيزُ ٱلۡحَكِيمُ
ਉਸ ਲਈ ਹੀ ਧਰਤੀ ਅਤੇ ਆਕਾਸ਼ਾਂ ਵਿਚ ਵਡਿਆਈ ਹੈ। ਅਤੇ ਉਹ (ਅੱਲਾਹ) ਤਾਕਤਵਰ ਅਤੇ ਬਿਬੇਕ ਵਾਲਾ ਹੈ।
Ayah 37